ਖਬਰਿਸਤਾਨ ਨੈੱਟਵਰਕ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਟਰਾਈਸਿਟੀ ਵਿੱਚ ਕਈ ਥਾਵਾਂ ’ਤੇ ਭਾਰੀ ਮੀਂਹ ਅਤੇ ਪਾਣੀ ਭਰ ਜਾਣ ਕਾਰਨ 10 ਜੁਲਾਈ ਨੂੰ ਕੋਈ ਵੀ ਕੰਮਕਾਜੀ ਦਿਨ ਨਾ ਮਨਾਉਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ। ਪੰਜਾਬ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਲੋਕਾਂ ਦੇ ਘਰ, ਦੁਕਾਨਾਂ ਪਾਣੀ ਵਿਚ ਡੁੱਬ ਗਈਆਂ ਹਨ।
ਇਸ ਸਬੰਧ ਵਿਚ ਮਾਨਯੋਗ ਚੀਫ਼ ਜਸਟਿਸ ਨੂੰ ਪਹਿਲਾਂ ਹੀ ਇਕ ਬੇਨਤੀ ਪੱਤਰ ਭੇਜਿਆ ਜਾ ਚੁੱਕਾ ਹੈ ਕਿ ਵਕੀਲਾਂ ਦੀ ਹਾਜ਼ਰੀ ਨਾ ਹੋਣ ਕਾਰਨ ਕੋਈ ਉਲਟ ਹੁਕਮ ਪਾਸ ਨਾ ਕਰਨ।
ਮੁਹਾਲੀ 'ਚ ਹਾਲਾਤ ਕਾਬੂ ਤੋਂ ਬਾਹਰ ਹੋਣ 'ਤੇ ਐੱਨ. ਡੀ. ਆਰ. ਐੱਫ਼. ਦੀ ਟੀਮ ਬੁਲਾਈ ਗਈ ਹੈ। ਮੀਂਹ ਨਾਲ ਹਾਲਾਤ ਵਿਗੜਦੇ ਵੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਧਿਕਾਰੀਆਂ ਨੂੰ ਬਾਹਰ ਨਿਕਲ ਕੇ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿਤੇ ਹਨ।