ਖ਼ਬਰਿਸਤਾਨ ਨੈੱਟਵਰਕ - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅੰਦੋਲਨਕਾਰੀ ਵਿਦਿਆਰਥੀਆਂ ਨੇ ਅੱਜ ਇਸ ਅੰਦੋਲਨ ਦੇ ਹਿੱਸੇ ਵਜੋਂ ਮੱਝਾਂ ਮੂਹਰੇ ਬੀਣ ਵਜਾ ਕੇ ਭਗਵੰਤ ਮਾਨ ਸਰਕਾਰ ਨੂੰ ਸ਼ਰਮਸਾਰ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਲੀਡਰਾਂ ਦੀਆਂ ਬਿਆਨਬਾਜ਼ੀਆਂ ਤੋਂ ਨਹੀਂ ਹੋਵੇਗਾ। ਸਗੋਂ ਗੰਭੀਰਤਾ ਨਾਲ ਕੰਮ ਕਰ ਕੇ ਹੋਵੇਗਾ। ਇੱਥੇ ਦੱਸ ਦੇਈਏ ਕਿ ਮੱਝ 'ਤੇ ਲਗਾਏ ਗਏ ਬੈਨਰ 'ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੀ ਫੋਟੋ ਲੱਗੀ ਹੋਈ ਸੀ।
ਅੰਦੋਲਨਕਾਰੀ ਵਿਦਿਆਰਥੀਆਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮੱਝਾਂ ਨੂੰ ਬੀਨ ਵਜਾਉਣ ਦਾ ਕੋਈ ਅਸਰ ਨਹੀਂ ਹੁੰਦਾ, ਉਹੀ ਹਾਲਤ ਪੰਜਾਬ ਸਰਕਾਰ ਦੀ ਹੈ। ਪਿਛਲੇ ਲਗਭਗ ਇੱਕ ਮਹੀਨੇ ਤੋਂ ਉਹ ਪੰਜਾਬ ਸਰਕਾਰ ਨੂੰ ਜਗਾਉਣ ਲਈ ਅੰਦੋਲਨ ਦਾ ਰਾਹ ਆਪਣਾ ਰਹੇ ਹਨ, ਪਰ ਸਰਕਾਰ ਨੂੰ ਕੋਈ ਫਰਕ ਨਾਈ ਪੈ ਰਿਹਾ ਹੈ। ਪੰਜਾਬ ਖੇਤੀ ਆਧਾਰਿਤ ਸੂਬਾ ਹੈ। ਇੱਥੇ 60 ਤੋਂ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ।
ਜੇਕਰ ਖੇਤੀ ਮਜ਼ਬੂਤ ਨਹੀਂ ਹੋਵੇਗੀ ਤਾਂ ਪੰਜਾਬ ਦੀ ਆਰਥਿਕਤਾ ਕਿਵੇਂ ਮਜ਼ਬੂਤ ਹੋਵੇਗੀ। ਅੱਜ ਵੀ ਪੰਜਾਬ ਦੇ ਖੇਤੀਬਾੜੀ ਵਿਭਾਗ ਵਿੱਚ 50 ਫੀਸਦੀ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ। ਸਰਕਾਰ ਦੀ ਤਰਫੋਂ ਇੱਕ-ਇੱਕ ਏ.ਡੀ.ਓ. ਨੂੰ 25 ਪਿੰਡਾਂ ਦਾ ਦੌਰਾ ਕਰਕੇ ਖੇਤੀ ਨੂੰ ਪ੍ਰਫੁੱਲਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਕੀ ਇਹ ਸੰਭਵ ਹੈ। ਜੇਕਰ ਸਰਕਾਰ ਪੰਜਾਬ ਵਿੱਚ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਨਹੀਂ ਕਰਵਾਉਂਦੀ ਤਾਂ ਨੌਜਵਾਨ ਕੈਨੇਡਾ ਸਮੇਤ ਹੋਰਨਾਂ ਸੂਬਿਆਂ ਵਿੱਚ ਸ਼ਿਫਟ ਹੋਣ ਲਈ ਮਜਬੂਰ ਹਨ।