ਤੇਰਾ ਤੇਰਾ ਹੱਟੀ ਸੰਸਥਾ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚਾਵੇਗੀ ਰਾਹਤ ਸਮੱਗਰੀ

ਖਬਰਿਸਤਾਨ ਨੈੱਟਵਰਕ ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੌਰਾਨ ਪੂਰੇ ਉੱਤਰ ਭਾਰਤ 'ਚ ਭਾਰੀ ਮੀਂਹ ਕਾਰਣ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। 

ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਜ਼ਾਰਾਂ ਸੰਸਥਾਵਾਂ ਅਤੇ ਸਰਕਾਰ ਕੰਮ ਕਰ ਰਹੀ ਹੈ। ਇਸ ਕੰਮ ਵਿੱਚ ਜਲੰਧਰ ਦੀ ਸਮਾਜਕ ਸੰਸਥਾ ਤੇਰਾ ਤੇਰਾ ਹੱਟੀ ਵੀ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਕਰ ਰਹੀ ਹੈ। 

 ਹੁਣ ਪੰਜਾਬ ਵਿਚ ਦੇਖਿਆ ਜਾ ਰਿਹਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਫੀ ਰਾਹਤ ਸਮੱਗਰੀ ਪਹੁੰਚ ਗਈ ਹੈ। ਇਸ ਤੋਂ ਬਾਅਦ ਤੇਰਾ ਤੇਰੀ ਹੱਟੀ ਦੇ ਪ੍ਰਬੰਧਕਾਂ ਨੇ ਫੈਸਲਾ ਕੀਤਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਵੇ।

ਇਸ ਸਬੰਧ ਵਿੱਚ  ਸ਼ੁੱਕਰਵਾਰ ਨੂੰ ਤੇਰਾ ਤੇਰਾ ਹੱਟੀ ਦੇ ਸੇਵਾਦਾਰਾਂ ਤਰਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਕਾਰਵਾਂ, ਪਰਮਜੀਤ ਸਿੰਘ ਰੰਗਪੁਰੀ, ਅਮਰਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਨੇ ਊਨਾ ਵਿੱਚ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਹਤ ਸਮੱਗਰੀ ਵੰਡਣ ਬਾਰੇ ਗੱਲਬਾਤ ਕੀਤੀ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਫਿਰ ਵੀ, ਜੇਕਰ ਤੁਸੀਂ ਸੇਵਾ ਕਰਨੀ ਚਾਹੁੰਦੇ ਹੋ, ਤਾਂ ਤੁਸੀਂ ਰਾਹਤ ਸਮੱਗਰੀ ਮੰਡੀ ਤੇ ਕੁੱਲੂ-ਮਨਾਲੀ ਤੱਕ ਪਹੁੰਚਾ ਸਕਦੇ ਹੋ ਜਿੱਥੇ ਜ਼ਿਆਦਾ ਪ੍ਰਭਾਵਤ ਲੋਕ ਹਨ।

ਇਸ ਮੀਟਿੰਗ ਤੋਂ ਬਾਅਦ ਤੇਰਾ ਤੇਰਾ ਹੱਟੀ ਦੇ ਸੇਵਾਦਾਰ ਗੁਰਦੀਪ ਸਿੰਘ ਕਾਰਵਾਂ ਅਤੇ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਅਸੀਂ ਫੈਸਲਾ ਕੀਤਾ ਹੈ ਕਿ ਉਨ੍ਹਾਂ ਦੀ ਸੰਸਥਾ ਮੰਡੀ ਅਤੇ ਕੁੱਲੂ-ਮਨਾਲੀ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਏਗੀ।


'jalandhar news','tera tera hatti organization','himachal pardesh','relief materials','flood affected areas','himachal pradesh news'

Similar Post You May Like

Contact Form

Registered Office

82, Jyoti Nagar Extension, Cool Road, Jalandhar, Punjab, 144001
[email protected]
+91 9888511579
Khabristan Network Ltd.